ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-03-2025 ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-03-2025 ਅੰਗ 700

ਜੈਤਸਰੀ ਮਹਲਾ ੫ ਘਰੁ ੩ ਦੁਪਦੇ

ੴ ਸਤਿਗੁਰ ਪ੍ਰਸਾਦਿ

॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
ਲੁਧਿਆਣਾ, 25 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ...
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲੱਗੇ ਕਿਸਾਨ ਮੇਲੇ ’ਚ ਵੱਡੀ ਗਿਣਤੀ ਕਿਸਾਨਾਂ ਕੀਤੀ ਸ਼ਿਰਕਤ
ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਸਫਲਤਾਪੂਰਵਕ ਆਯੋਜਿਤ
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਕੀਤਾ ਨਿਰੀਖਣ
ਜਾਨਵਰਾਂ 'ਤੇ ਅੱਤਿਆਚਾਰ ਰੋਕੂ ਕਮੇਟੀ ਦੀ ਸਲਾਨਾ ਮੀਟਿੰਗ ਕੀਤੀ ਗਈ
ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ
ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ‘ਚ ਰੱਖਿਆ ਹਲਕਾ ਚੱਬੇਵਾਲ ‘ਚ ਬੱਸਾਂ ਦੇ ਰੂਟਾਂ ਦਾ ਮਾਮਲਾ