ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-04-2025 ਅੰਗ 804
By Azad Soch
On
335352.jpg)
ਬਿਲਾਵਲੁ ਮਹਲਾ ੫
॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Related Posts
Latest News

02 May 2025 20:18:35
ਫ਼ਿਰੋਜ਼ਪੁਰ, 2 ਮਈ ( ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ "ਪਿੰਡਾ ਦਾ ਪਹਿਰੇਦਾਰ" ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ...