ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-04-2025 ਅੰਗ 615

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-04-2025 ਅੰਗ 615

ਸੋਰਠਿ ਮਹਲਾ ੫

॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ , ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਅੰਮ੍ਰਿਤਸਰ  10 ਅਪ੍ਰੈਲ 2025—   ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ...
ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ
ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ
ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਆਗਣਵਾੜੀਆਂ ਦੀ ਜਲਦ ਹੀ ਬਦਲੀ ਜਾਵੇਗੀ ਨੁਹਾਰ –ਵਿਰਾਜ ਐਸ. ਤਿੜਕੇ