ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-07-2024 ਅੰਗ 464

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-07-2024 ਅੰਗ 464

ਸਲੋਕ ਮਃ ੧

ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥


ਅਰਥ:- ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ