ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-11-2024 ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-11-2024 ਅੰਗ 619

ਸੋਰਠਿ ਮਹਲਾ ੫

॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ