ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-12-2024 ਅੰਗ 719

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-12-2024 ਅੰਗ 719

ਬੈਰਾੜੀ ਮਹਲਾ ੪

॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ:- ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ ਚੰਡੀਗੜ੍ਹ 'ਚ ਗਲੋਬਲ ਸਟਾਰ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ
Chandigarh,12 DEC,2024, (Azad Soch News):- ਗਲੋਬਲ ਸਟਾਰ ਦਿਲਜੀਤ ਦੋਸਾਂਝ (Global Star Diljit Dosanjh) ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ...
ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-12-2024 ਅੰਗ 656
ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ
ਚਿਆ ਸੀਡਜ਼ ਖਾਣ ਨਾਲ ਹੋਣਗੇ ਕਈ ਫ਼ਾਇਦੇ
ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਨਵੇਂ ਸੰਗੀਤਕ ਵੀਡੀਓ ਦਾ ਲੁੱਕ ਕੀਤਾ ਰਿਵੀਲ
Punjab Chandigarh Weather Update: ਪੰਜਾਬ ਤੇ ਚੰਡੀਗੜ੍ਹ `ਚ ਸੀਤ ਲਹਿਰ ਦੇ ਨਾਲ ਪੈ ਰਹੀ ਹੈ ਕੜਾਕੇ ਦੀ ਠੰਡ