ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-12-2024 ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-12-2024 ਅੰਗ 619

ਬੈਰਾੜੀ ਮਹਲਾ ੪

॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

 

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
  ਚੰਡੀਗੜ੍ਹ, 26 ਦਸੰਬਰਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ
ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
The Rattan Foundation: Trying to fill the chasm
ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ
ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ