ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-01-2025 ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-01-2025 ਅੰਗ 621

ਸੋਰਠਿ ਮਹਲਾ ੫ ਘਰੁ ੩ ਚਉਪਦੇ

ੴ ਸਤਿਗੁਰ ਪ੍ਰਸਾਦਿ

॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ 2025 ਨੂੰ ਚੰਡੀਗੜ੍ਹ ਯੂਨੀਵਰਸਿਟੀ ਪ੍ਰਬੰਧਨ ਨੂੰ "ਮਾਕਾ ਟਰਾਫੀ" ਨਾਲ ਸਨਮਾਨਿਤ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ 2025 ਨੂੰ ਚੰਡੀਗੜ੍ਹ ਯੂਨੀਵਰਸਿਟੀ ਪ੍ਰਬੰਧਨ ਨੂੰ "ਮਾਕਾ ਟਰਾਫੀ" ਨਾਲ ਸਨਮਾਨਿਤ ਕਰਨਗੇ
New Delhi/Chandigarh,05, JAN,2025,(Azad Soch News):- ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu)  17 ਜਨਵਰੀ 2025 ਨੂੰ ਚੰਡੀਗੜ੍ਹ ਯੂਨੀਵਰਸਿਟੀ (Chandigarh University) ਪ੍ਰਬੰਧਨ...
ਕੋਵਿਡ-19 ਵਰਗੇ ਇੱਕ ਹੋਰ ਨਵੇਂ ਵਾਇਰਸ ਦੇ ਫੈਲਣ ਦਾ ਡਰ
ਹਰਿਆਣਾ 'ਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-01-2025 ਅੰਗ 857
ਗਾਇਕ ਗੁਲਾਬ ਸਿੱਧੂ ਆਪਣੇ ਤਾਜ਼ਾ ਰਿਲੀਜ਼ ਹੋਏ ਗੀਤ 'ਲਾਹੌਰ' ਕਾਰਨ ਕਾਫੀ ਸੁਰਖ਼ੀਆਂ ਬਟੋਰ ਰਹੇ ਹਨ
ਫੁੱਲਗੋਭੀ ‘ਚ ਲੁਕਿਆ ਹੈ ਸਿਹਤ ਦਾ ਰਾਜ
ਜਸਪ੍ਰੀਤ ਬੁਮਰਾਹ ਆਸਟ੍ਰੇਲੀਆ 'ਚ ਟੈਸਟ ਸੀਰੀਜ਼ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼ ਬਣ ਗਏ