ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-08-2024 ਅੰਗ 703

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-08-2024 ਅੰਗ 703

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ! Realme P3 Pro ਸਮਾਰਟਫੋਨ ਅਗਲੇ ਮਹੀਨੇ 12GB ਰੈਮ, 256GB ਸਟੋਰੇਜ ਨਾਲ ਲਾਂਚ ਹੋਵੇਗਾ!
New Delhi, 15, JAN,2025,(Azad Soch News):- Realme ਆਪਣੀ ਪੀ-ਸੀਰੀਜ਼ ਲਾਈਨਅੱਪ (P-Series Lineup) ਵਿੱਚ ਕੁਝ ਨਵੇਂ ਮਾਡਲ ਸ਼ਾਮਲ ਕਰ ਸਕਦੀ ਹੈ,ਹਾਲ...
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ