ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-11-2024 ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-11-2024 ਅੰਗ 645

ਸਲੋਕੁ ਮ: ੩

॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪੰਜਾਬੀ ਵਿਚ ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ