ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-08-2024 ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-08-2024 ਅੰਗ 692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ਸਤਿਗੁਰ ਪ੍ਰਸਾਦਿ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਆਈ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ਵਹੁਟੀ, ਪੁੱਤਰ, ਸਰੀਰ, ਘਰ, ਦੌਲਤਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636