ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-10-2024 ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-10-2024 ਅੰਗ 664

ਧਨਾਸਰੀ ਮਹਲਾ ੩ ॥


ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੫ ਅਕਤੂਬਰ, ੨੦੨੪ (ਅੰਗ: ੬੬੪)
ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੩

॥ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ