ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-09-2024 ਅੰਗ 682

ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

 

ਐਤਵਾਰ, ੨੪ ਭਾਦੋਂ (ਸੰਮਤ ੫੫੬ ਨਾਨਕਸ਼ਾਹੀ) ੮ ਸਤੰਬਰ, ੨੦੨੪ ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥(ਅੰਗ: ੬੮੨)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ