ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-10-2024 ਅੰਗ 676

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-10-2024 ਅੰਗ 676

ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਸੋਮਵਾਰ, ੨੨ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੭ ਅਕਤੂਬਰ, ੨੦੨੪ (ਅੰਗ: ੬੭੬)

 

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024:ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਲੱਗਦੀਆਂ ਵੱਖ-ਵੱਖ...
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ
ਸਾਲ 2024 ਵਿੱਚ ਪੰਜਾਬ ਦੇ ਸ਼ਹਿਰਾਂ ਦੀ ਸੀਵਰੇਜ ਟ੍ਰੀਟਮੈਂਟ ਸਮਰੱਥਾ ਵਿੱਚ 2634.15 ਐਮ.ਐਲ.ਡੀ. ਦਾ ਵਾਧਾ: ਡਾ ਰਵਜੋਤ ਸਿੰਘ
ਬਿਹਤਰ ਪ੍ਰਦਰਸ਼ਨ ਲਈ ਫੀਲਡ ਦੌਰੇ ਵੱਧ ਤੋਂ ਵੱਧ ਕਰੋ ਡੀ.ਸੀ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼