ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-01-2025 ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-01-2025 ਅੰਗ 628

ਸੋਰਠਿ ਮਹਲਾ ੫

॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

 

ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਕਾਂਗਰਸ ਸਰਕਾਰ 'ਚ ਵਿਤਕਰੇ ਕਾਰਨ ਨਹੀਂ ਮਿਲਿਆ ਐਵਾਰਡ, ਮਹਾਵੀਰ ਫੋਗਾਟ ਦਾ ਵੱਡਾ ਇਲਜ਼ਾਮ ਕਾਂਗਰਸ ਸਰਕਾਰ 'ਚ ਵਿਤਕਰੇ ਕਾਰਨ ਨਹੀਂ ਮਿਲਿਆ ਐਵਾਰਡ, ਮਹਾਵੀਰ ਫੋਗਾਟ ਦਾ ਵੱਡਾ ਇਲਜ਼ਾਮ
Chandigarh,08 JAN,2025,(Azad Soch News):- ਭਾਜਪਾ ਨੇਤਾ ਅਤੇ ਅੰਤਰਰਾਸ਼ਟਰੀ ਪਹਿਲਵਾਨ ਬਬੀਤਾ ਫੋਗਾਟ ਦੇ ਪਿਤਾ ਦਰੋਣਾਚਾਰੀਆ ਐਵਾਰਡੀ ਮਹਾਵੀਰ ਫੋਗਾਟ (Awardee Mahavir Phogat)...
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ
ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ
ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ
ਪੰਜਾਬ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਕੰਪਨੀਆਂ ਦੇ ਸੀ.ਈ.ਓਜ਼ ਤੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ
20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ