ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-09-2024 ਅੰਗ 616

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-09-2024 ਅੰਗ 616

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

 

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼