ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-10-2024 ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-10-2024 ਅੰਗ 713

ਟੋਡੀ ਮਹਲਾ ੫ ਘਰੁ ੨ ਦੁਪਦੇ  

ੴ ਸਤਿਗੁਰ ਪ੍ਰਸਾਦਿ ॥  

ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥  ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

 
ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।  ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ।  ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥  ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)।  ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥  (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ।  ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥  

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ