ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644

ਸਲੋਕੁ ਮਃ ੩

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥

ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ