ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-11-2024 ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-11-2024 ਅੰਗ 637

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ

॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ