ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-10-2024 ਅੰਗ 502

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-10-2024 ਅੰਗ 502

ਗੂਜਰੀ ਮਹਲਾ ੫

॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੧੫ ਅਕਤੂਬਰ, ੨੦੨੪ (ਅੰਗ: ੫੦੨)

ਪੰਜਾਬੀ ਵਿਆਖਿਆ :

ਗੂਜਰੀ ਮਹਲਾ ੫

॥ ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੑਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾੳਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ