ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-12-2024 ਅੰਗ 648

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-12-2024 ਅੰਗ 648

ਸਲੋਕੁ ਮਃ ੩

॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ