ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ

॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

 

ਰਾਗ ਬਿਲਾਵਲੁ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ॥੧॥ ਰਹਾਉ॥ (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ॥੧॥ (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ