ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-09-2024 ਅੰਗ 807

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-09-2024 ਅੰਗ 807

ਬਿਲਾਵਲੁ ਮਹਲਾ

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ਰਹਾਉ

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਥੀਆ

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ੧੨੩੦

ਐਤਵਾਰ, ੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੮੦੭)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ

ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ੧੨੩੦

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ
Chandigarh, 23 Sep,2024,(Azad Soch News):- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ (Double Bench) ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ...
ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ
ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-09-2024 ਅੰਗ 830
ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ