ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-12-2024 ਅੰਗ 609

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-12-2024 ਅੰਗ 609

ਸੋਰਠਿ ਮਹਲਾ ੫

॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
ਸ੍ਰੀ ਮੁਕਤਸਰ ਸਾਹਿਬ 23 ਦਸੰਬਰ                                     ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਨੀਟ ਅਤੇ ਜੇਈਈ ਲਈ ਕੋਚਿੰਗ ਕੈਂਪ ਜਾਰੀ
ਹਰਿਆਣਾ ਦੇ ਪੰਚਕੂਲਾ 'ਚ ਤੀਹਰਾ ਕਤਲ,ਜਨਮ ਦਿਨ ਦੀ ਪਾਰਟੀ 'ਚ ਹੋਈ ਭਾਰੀ ਗੋਲੀਬਾਰੀ
ਹਿਮਾਚਲ ਪ੍ਰਦੇਸ਼ ਦੇ ਉਚੇ ਪਹਾੜਾਂ ਵਿਚ ਬਰਫ਼ਬਾਰੀ ਜਾਰੀ