ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-01-2025 ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-01-2025 ਅੰਗ 684

ਧਨਾਸਰੀ ਮਹਲਾ ੫

॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ:- ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ
Myanmar,25 JAN,2025,(Azad Soch News):-  ਬੀਤੀ ਦੇਰ ਰਾਤ ਮਿਆਂਮਾਰ 'ਚ ਭੂਚਾਲ (Earthquake) ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ...
ਚੰਡੀਗੜ੍ਹ ਪ੍ਰਸ਼ਾਸਨ ਨੇ 26 ਜਨਵਰੀ ਨੂੰ 21 ਲੋਕਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਗਣਤੰਤਰ ਦਿਵਸ ਪੁਰਸਕਾਰ ਦੇਣ ਦਾ ਫੈਸਲਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-01-2025 ਅੰਗ 684
ਚੰਡੀਗੜ੍ਹ ਟਰਾਂਸਪੋਰਟ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਪ੍ਰਯਾਗਰਾਜ ਲਈ ਸਿੱਧੀ ਬੱਸ ਸੇਵਾ ਸ਼ੁਰੂ
ਮੁੰਬਈ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸਵੇਰੇ ਖ਼ਾਲੀ ਪੇਟ ਪੀਓ ਮੇਥੀ ਦਾ ਪਾਣੀ
ਮਰਹੂਮ ਗਾਇਬ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 'ਲਾੱਕ' ਰਿਲੀਜ਼