ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-09-2024 ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-09-2024 ਅੰਗ 685

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ  ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥

 

ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਜਾਪਾਨ ਵਿਚ ਤੀਬਰਤਾ ਰਿਕਟਰ  5.9 ਪੈਮਾਨੇ ਦਾ ਆਇਆ ਭੂਚਾਲ,ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਜਾਪਾਨ ਵਿਚ ਤੀਬਰਤਾ ਰਿਕਟਰ 5.9 ਪੈਮਾਨੇ ਦਾ ਆਇਆ ਭੂਚਾਲ,ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ
Tokyo, 24 September 2024,(Azad Soch News):- ਜਾਪਾਨ ਦੀ ਮੌਸਮ ਵਿਗਿਆਨ ਏਜੰਸੀ (Meteorology) ਨੇ ਮੰਗਲਵਾਰ ਨੂੰ ਟੋਕੀਓ ਦੇ ਦੱਖਣ ਵਿੱਚ ਸਥਿਤ...
ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈਕੇ ਪੰਜਾਬ ਹਰਿਆਣਾ ਹਾਈ ਕੋਰਟਨੇ ਸੂਬਾ ਸਰਕਾਰ ਨੂੰ ਦਿੱਤਾ ਆਖਰੀ ਮੌਕਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-09-2024 ਅੰਗ 685
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ