ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-11-2024 ਅੰਗ 651

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-11-2024 ਅੰਗ 651

ਧਨਾਸਰੀ ਮਹਲਾ ੫

॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ