ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-12-2024 ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-12-2024 ਅੰਗ 495

ਗੂਜਰੀ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ

॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥

ਰਾਗ ਗੂਜਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ। ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ॥੧॥ ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ॥੧॥ ਰਹਾਉ॥ ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ॥ ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ। ਤੁਸੀਂ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਜੀ ਵਿਖੇ ਮੂਲ ਮੰਤਰ ਦਾ ਜਾਪ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਜੀ ਵਿਖੇ ਮੂਲ ਮੰਤਰ ਦਾ ਜਾਪ
Amritsar Sahib,28 DEC,2024,(Azad Soch News):- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Dasmesh Pita Sri Guru Gobind Singh Ji) ਦੇ...
ਅਫਗਾਨਿਸਤਾਨ ‘ਚ ਸ਼ੁੱਕਰਵਾਰ ਤੜਕੇ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ