ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-06-2024 ਅੰਗ 856

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-06-2024 ਅੰਗ 856

ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 8 ਜੁਲਾਈ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ਼ ਥਾਣਾ ਡਿਵੀਜ਼ਨ ਨੰ. 5 ਲੁਧਿਆਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ...
ਵਿਜੀਲੈਂਸ ਬਿਊਰੋ ਨੇ 5000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਕੀਤਾ ਗ੍ਰਿਫਤਾਰ
ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ
04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ
ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ
ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ
ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ