ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-07-2024 ਅੰਗ 459

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-07-2024 ਅੰਗ 459

ਆਸਾ ਮਹਲਾ ੫ ਛੰਤ ਘਰੁ ੭

ੴ ਸਤਿਗੁਰ ਪ੍ਰਸਾਦਿ

॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥


ਰਾਗ ਆਸਾ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ। ਛੰਤ।ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ। ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)। ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ