ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-09-2024 ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-09-2024 ਅੰਗ 713

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਬੁੱਧਵਾਰ, ੧੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੭੧੩)

ਪੰਜਾਬੀ ਵਿਆਖਿਆ:


ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ।ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ