ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-11-2024 ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-11-2024 ਅੰਗ 673

ਧਨਾਸਰੀ ਮਹਲਾ ੫

॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Khanuri Border,26 NOV,2024,(Azad Soch News):- ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ...
ਪੰਜਾਬ ਦੇ ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਸਿੰਘ ਭੁੱਲਰ ਰੋਪੜ ਰੇਂਜ ਦੇ ਡੀਆਈਜੀ ਬਣੇ
ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ,ਪੰਜਾਬ ਭਰ ਤੋਂ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ
ਇਸਕਾਨ ਦੇ ਪ੍ਰਮੁੱਖ ਮੈਂਬਰ ਚਿਨਮਯ ਕ੍ਰਿਸ਼ਨ ਦਾਸ ਨੂੰ ਸੋਮਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਨੇ ਸੋਮਵਾਰ ਨੂੰ ਵਿਦਿਆਰਥੀਆਂ ਲਈ ਵਨ ਨੇਸ਼ਨ ਵਨ ਸਬਸਕ੍ਰਿਪਸ਼ਨ ਹਰੀ ਝੰਡੀ ਦੇ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-11-2024 ਅੰਗ 673
ਕੈਨੇਡਾ ਸਰਕਾਰ ਨੇ ਪਰਵਾਸੀਆਂ ਨੂੰ ਇੱਕ ਹੋਰ ਝਟਕਾ,LMIA ਨੂੰ ਵੀ ਬੰਦ ਕੀਤਾ ਜਾ ਰਿਹਾ ਹੈ