ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-01-2025 ਅੰਗ 499

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-01-2025 ਅੰਗ 499

ਗੂਜਰੀ ਮਹਲਾ ੫

 

॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ-ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ॥੧॥ ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ ਕਿ ਜਿਸ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ॥੨॥੭॥੧੬॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ ਪੁਲਵਾਮਾ 'ਚ ਮਾਰੇ ਗਏ ਅੱਤਵਾਦੀ: ਮੇਜਰ ਆਸ਼ੀਸ਼ ਦਹੀਆ ਨੂੰ ਸ਼ੌਰਿਆ ਚੱਕਰ
Haryana,27 JAN,2025,(Azad Soch News):- ਹਰਿਆਣਾ ਦੇ ਪਿਆਰੇ ਮੇਅਰ ਆਸ਼ੀਸ਼ ਦਹੀਆ ਨੂੰ ਉਨ੍ਹਾਂ ਦੀ ਅਦੁੱਤੀ ਹਿੰਮਤ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ - ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ
ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ