ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-08-2024 ਅੰਗ 823

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-08-2024 ਅੰਗ 823

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

 

ਵਿਆਖਿਆ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ