ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-10-2024 ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-10-2024 ਅੰਗ 619

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-01-2025 ਅੰਗ 621 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-01-2025 ਅੰਗ 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥...
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ