ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-06-2024 ਅੰਗ 719

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-06-2024 ਅੰਗ 719

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥


ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

 

Advertisement

Latest News

Kisan Andolan 2024: ਦਿੱਲੀ-ਚੰਡੀਗੜ੍ਹ NH 5 ਮਹੀਨਿਆਂ ਤੋਂ ਬੰਦ, Shambhu Border 'ਤੇ ਫਿਰ ਵਧਣਗੀਆਂ ਲੋਕਾਂ ਦੀਆਂ ਮੁਸ਼ਕਿਲਾਂ, ਜਾਣੋ ਕਿਵੇਂ? Kisan Andolan 2024: ਦਿੱਲੀ-ਚੰਡੀਗੜ੍ਹ NH 5 ਮਹੀਨਿਆਂ ਤੋਂ ਬੰਦ, Shambhu Border 'ਤੇ ਫਿਰ ਵਧਣਗੀਆਂ ਲੋਕਾਂ ਦੀਆਂ ਮੁਸ਼ਕਿਲਾਂ, ਜਾਣੋ ਕਿਵੇਂ?
Ambala,08 July,2024,(Azad Soch News):- ਹਰਿਆਣਾ ਦੇ ਅੰਬਾਲਾ ਵਿੱਚ ਕਿਸਾਨ ਅੰਦੋਲਨ (Kisan Andolan 2024) ਕਾਰਨ ਦਿੱਲੀ-ਅੰਮ੍ਰਿਤਸਰ ਹਾਈਵੇਅ (Delhi-Amritsar Highway) ਪਿਛਲੇ 5...
ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ