ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-06-2024 ਅੰਗ 491

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-06-2024 ਅੰਗ 491

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥


ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ