ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-09-2024 ਅੰਗ 624

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-09-2024 ਅੰਗ 624

 ਸੋਰਠਿ ਮਹਲਾ ੫ ॥


ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੁੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਐਤਵਾਰ, ੧੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੨੯ ਸਤੰਬਰ, ੨੦੨੪ (ਅੰਗ: ੬੨੪)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥


ਹੇ ਪ੍ਰਭੂ! ਤੂ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣਵਾਲਾ ਹੈ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੋ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹ ੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ  ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨। 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ