ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-09-2024 ਅੰਗ 880

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-09-2024 ਅੰਗ 880

ਰਾਮਕਲੀ ਮਹਲਾ 4 ॥

ਰਾਮ ਜਨਾ ਮਿਿਲ ਭਇਆ ਅਨµਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਿਲ ਬੁਧਿ ਪਾਇ ॥1॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥1॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥2॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥3॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥4॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥5॥2॥

ਸੋਮਵਾਰ, 15 ਅੱਸੂ (ਸੰਮਤ 556 ਨਾਨਕਸ਼ਾਹੀ) 30 ਸਤੰਬਰ, 2024 (ਅੰਗ: 880)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ 4 ॥

ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।1।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਿਖਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ । ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।1।ਰਹਾਉ।ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ । ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ।2।ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ । ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ ।3।ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ ।4।ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ । ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ । ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ ।5।2।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ