ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-04-2025 ਅੰਗ 531

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-04-2025 ਅੰਗ 531

ਦੇਵਗੰਧਾਰੀ ੫

॥ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

ਸ਼ਨਿਚਰਵਾਰ, ੩੦ ਚੇਤ (ਸੰਮਤ ੫੫੭ ਨਾਨਕਸ਼ਾਹੀ) ੧੨ ਅਪ੍ਰੈਲ, ੨੦੨੫ (ਅੰਗ: ੫੩੧)

ਪੰਜਾਬੀ ਵਿਆਖਿਆ:ਦੇਵਗੰਧਾਰੀ ੫ ॥ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ ।੧। ਹੇ ਨਾਨਕ! (ਆਖ—) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ ।੨।੧੪।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2025 ਅੰਗ 686 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2025 ਅੰਗ 686
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ...
ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ 
Chandigarh Wether Update: ਐਤਵਾਰ ਅਤੇ ਸੋਮਵਾਰ ਲਈ ਮੌਸਮ ਸੰਬੰਧੀ ਨਵੀਂ ਚੇਤਾਵਨੀ
ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ
ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ