ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-03-2025 ਅੰਗ 706
By Azad Soch
On

ਸਲੋਕ
॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Related Posts
Latest News

31 Mar 2025 21:11:26
ਚੰਡੀਗੜ੍ਹ, 31 ਮਾਰਚ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ...