ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਰਕਾਰੀ ਸਕੂਲਾਂ ‘ਚ 27.43 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਰਕਾਰੀ ਸਕੂਲਾਂ ‘ਚ 27.43 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 16 ਅਪ੍ਰੈਲ: ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਸਰਕਾਰ ਦੀ ਯੋਜਨਾ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 27.43 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਪੇਂਡੂ ਖੇਤਰਾਂ ਦੇ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ।
ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਫਿਰੋਜ਼ ਵਿੱਚ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਡਡਿਆਂ ਵਿੱਚ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ, ਸਰਕਾਰੀ ਪ੍ਰਾਇਮਰੀ ਸਕੂਲ ਰਾੜਾ ਵਿੱਚ ਚਾਰਦੀਵਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿੱਚ ਨਵੇਂ ਕਲਾਸਰੂਮ ਦਾ ਉਦਘਾਟਨ ਕੀਤਾ। ਇਹ ਸਹੂਲਤਾਂ ਸਕੂਲਾਂ ਵਿੱਚ ਸਿੱਖਣ ਦੇ ਮਾਹੌਲ ਨੂੰ ਬਿਹਤਰ ਬਣਾਉਣਗੀਆਂ ਅਤੇ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ ਅਤੇ ਆਧੁਨਿਕ ਸਿੱਖਣ ਦਾ ਮਾਹੌਲ ਪ੍ਰਦਾਨ ਕਰਨਗੀਆਂ।
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਹ ਵਿਕਾਸ ਕਾਰਜ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਬਲਕਿ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਨੂੰ ਵੀ ਵਧਾਉਣਗੇ
ਉਨ੍ਹਾਂ ਸਕੂਲ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦੀ ਸਹੀ ਢੰਗ ਨਾਲ ਦੇਖਭਾਲ ਕਰਨ ਤਾਂ ਜੋ ਇਹ ਲੰਬੇ ਸਮੇਂ ਤੱਕ ਲਾਭਦਾਇਕ ਰਹਿ ਸਕਣ। ਵਿਧਾਇਕ ਨੇ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਇਲਾਕੇ ਦੇ ਹੋਰ ਸਕੂਲਾਂ ਵਿੱਚ ਵੀ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ।

Tags:

Related Posts

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਈ ਦੇ ਮਹੀਨੇ ਵਿੱਚ ਹਾਂਸੀ ਪਹੁੰਚਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਈ ਦੇ ਮਹੀਨੇ ਵਿੱਚ ਹਾਂਸੀ ਪਹੁੰਚਣਗੇ
Chandigarh, 29,APRIL,2025,Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਮਈ ਦੇ ਮਹੀਨੇ...
ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ - ਵਧੀਕ ਡਿਪਟੀ ਕਮਿਸ਼ਨਰ
ਰਾਸ਼ਟਰੀ ਪਸ਼ੁਧਨ ਮਿਸ਼ਨ ਬੀਮਾ ਯੋਜਨਾ ਦਾ ਲਾਭ ਲੈਣ ਲਈ ਦੁੱਧ ਉਤਪਾਦਕ ਕਿਸਾਨ ਆਉਣ ਅੱਗੇ
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਜਾਗਰਣ ਦਾ ਪੋਸਟਰ ਕੀਤਾ ਜਾਰੀ
ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਦਿੱਤਾ ਸੱਦਾ
ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼
ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ