ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ

 ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ

Chhattisgarh,23 Sep,2024,(Azad Soch News):- ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ (Rajnandgaon) ਦੇ ਜੋਰਾਤਰਾਈ ‘ਚ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ,ਇਸ ਹਾਦਸੇ ਵਿੱਚ ਪੰਜ ਬੱਚਿਆਂ ਅਤੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ,ਦੱਸ ਦਈਏ ਕਿ ਇਹ ਹਾਦਸਾ ਸੋਮਾਨੀ ਥਾਣਾ ਖੇਤਰ ਦੇ ਪਿੰਡ ਜੋਰਾਤਰਾਈ ‘ਚ ਉਸ ਸਮੇਂ ਵਾਪਰਿਆ ਜਦੋਂ ਸਕੂਲੀ ਬੱਚੇ ਸਕੂਲ ਤੋਂ ਵਾਪਸ ਆਉਂਦੇ ਸਮੇਂ ਬਿਜਲੀ ਦੀ ਲਪੇਟ ‘ਚ ਆ ਗਏ,ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ,ਰਾਜਨੰਦਗਾਓਂ ਕਲੈਕਟਰ ਸੰਜੇ ਅਗਰਵਾਲ (Rajnandgaon Collector Sanjay Agarwal) ਨੇ ਘਟਨਾ ਦੀ ਪੁਸ਼ਟੀ ਕੀਤੀ ਹੈ,ਸਾਰੇ ਛੇ ਬੱਚੇ 11ਵੀਂ ਜਮਾਤ ਵਿੱਚ ਪੜ੍ਹਦੇ ਸਨ ਅਤੇ ਪ੍ਰੀਖਿਆ ਦੇ ਕੇ ਵਾਪਸ ਆ ਰਹੇ ਸਨ,ਰਸਤੇ ਵਿੱਚ ਭਾਰੀ ਮੀਂਹ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਉਹ ਇੱਕ ਮਹੂਆ ਦੇ ਦਰੱਖਤ ਹੇਠਾਂ ਚਲੇ ਗਏ,ਇਸੇ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦਰੱਖਤ ਡਿੱਗ ਗਿਆ,ਜਿਸ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ ਜਦਕਿ ਇੱਕ ਜ਼ਖ਼ਮੀ ਹੋ ਗਿਆ,ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ (Ex-Gratia Amount) ਦੇਣ ਦਾ ਐਲਾਨ ਕੀਤਾ ਹੈ,ਜਦਕਿ ਜ਼ਖ਼ਮੀਆਂ ਲਈ ਮੁਆਵਜ਼ਾ ਨਿਯਮਾਂ ਅਨੁਸਾਰ ਤੈਅ ਕੀਤਾ ਜਾਵੇਗਾ।

Advertisement

Latest News

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ
ਚੰਡੀਗੜ੍ਹ, 23 ਸਤੰਬਰਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿੱਚ "ਗਾਂਧੀ ਅਤੇ...
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ