ਕੇਰਲ ਦੇ ਮਲੱਪੁਰਮ 'ਚ ਨਿਪਾਹ ਵਾਇਰਸ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ

 ਕੇਰਲ ਦੇ ਮਲੱਪੁਰਮ 'ਚ ਨਿਪਾਹ ਵਾਇਰਸ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ

Kerala,21 July,2024,(Azad Soch News):- ਕੇਰਲ ਦੇ ਮਲੱਪੁਰਮ 'ਚ ਨਿਪਾਹ ਵਾਇਰਸ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ ਹੈ,ਪੀੜਤ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਅਤੇ ਐਤਵਾਰ ਨੂੰ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ,ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ (Health Minister Veena George) ਨੇ ਬੱਚੇ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਨਿਪਾਹ ਵਾਇਰਸ (Nipah ,irus) ਦੀ ਲਾਗ ਦਾ ਪਤਾ ਲੱਗਣ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਉਸ ਦੀ ਮੌਤ ਹੋ ਗਈ ਹੈ,ਸ਼ਨੀਵਾਰ ਨੂੰ ਰਾਜ ਦੇ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਸੀ ਕਿ ਮਲੱਪੁਰਮ ਜ਼ਿਲ੍ਹੇ ਦੇ ਇੱਕ ਬੱਚੇ 'ਚ ਨਿਪਾਹ ਵਾਇਰਸ ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ,ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਮੁਤਾਬਕ ਬੱਚੇ ਨੂੰ ਸਵੇਰੇ 10.50 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ,ਵਾਇਰਲ ਬੁਖਾਰ ਦੇ ਆਮ ਲੱਛਣਾਂ ਨੂੰ ਪੈਦਾ ਕਰਨ ਤੋਂ ਇਲਾਵਾ ਇਹ ਲਾਗ ਦਿਮਾਗੀ ਪ੍ਰਣਾਲੀ ਨੂੰ ਵੀ ਪ੍ਰਭਾਵਿਤ ਕਰਦੀ ਹੈ,ਇਸ ਕਾਰਨ ਸੈਂਟਰਲ ਨਰਵਸ ਸਿਸਟਮ ਵੀ ਪ੍ਰਭਾਵਿਤ ਹੁੰਦਾ ਹੈ,ਜਿਸ ਦੇ ਨਤੀਜੇ ਵਜੋਂ ਦਿਮਾਗ ਦੀ ਸੋਜ ਜਾਂ ਇਨਸੇਫਲਾਈਟਿਸ ਹੋ ਜਾਂਦੀ ਹੈ,ਇਸ ਕਾਰਨ ਮਰੀਜ਼ 24 ਤੋਂ 48 ਘੰਟਿਆਂ ਵਿੱਚ ਕੋਮਾ ਵਿੱਚ ਜਾ ਸਕਦਾ ਹੈ,ਨਿਪਾਹ ਵਾਇਰਸ (NiV) ਇੱਕ ਬਿਮਾਰੀ ਹੈ ,ਜੋ ਜਾਨਵਰਾਂ ਤੋਂ ਮਨੁੱਖਾਂ ਵਿੱਚ ਫੈਲਦੀ ਹੈ,ਇਸ ਨੂੰ ਜ਼ੂਨੋਟਿਕ ਬਿਮਾਰੀ ਕਿਹਾ ਜਾਂਦਾ ਹੈ,ਇਹ ਚਮਗਿੱਦੜਾਂ ਅਤੇ ਸੂਰਾਂ ਤੋਂ ਮਨੁੱਖਾਂ ਵਿੱਚ ਫੈਲ ਸਕਦਾ ਹੈ,ਇਹ ਵਾਇਰਸ ਬੁਖਾਰ, ਉਲਟੀਆਂ, ਸਾਹ ਦੀ ਬਿਮਾਰੀ ਅਤੇ ਦਿਮਾਗ ਵਿੱਚ ਸੋਜ ਦਾ ਕਾਰਨ ਬਣ ਸਕਦਾ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ