ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰੇਗਾ

New Delhi,03 Jane,2024,(Azad Soch News):- ਲੋਕ ਸਭਾ ਚੋਣਾਂ (Lok Sabha Elections) ਲਈ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਚੋਣ ਕਮਿਸ਼ਨ ਅੱਜ ਪ੍ਰੈੱਸ ਕਾਨਫਰੰਸ ਕਰੇਗਾ,ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਈਆਂ,ਜੋ 19 ਅਪ੍ਰੈਲ ਨੂੰ ਸ਼ੁਰੂ ਹੋ ਕੇ 1 ਜੂਨ ਨੂੰ ਖਤਮ ਹੋਈਆਂ,ਸ਼ਾਇਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਚੋਣ ਕਮਿਸ਼ਨ ਵੋਟਿੰਗ (Election Commission Voting) ਖਤਮ ਹੋਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਦਾ ਆਯੋਜਨ ਕਰਨ ਜਾ ਰਿਹਾ ਹੈ,ਲੋਕ ਸਭਾ ਚੋਣਾਂ ਲਈ 4 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਤੋਂ ਇੱਕ ਦਿਨ ਪਹਿਲਾਂ ਚੋਣ ਕਮਿਸ਼ਨ ਅੱਜ ਦੁਪਹਿਰ 12.30 ਵਜੇ ਦਿੱਲੀ ਵਿਚ ਪ੍ਰੈੱਸ ਕਾਨਫਰੰਸ (Press Conference) ਕਰਨ ਵਾਲਾ ਹੈ,ਦੇਸ਼ ਦੇ ਚੋਣ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਵੇਗਾ ਕਿ ਚੋਣ ਕਮਿਸ਼ਨ ਨੇ ਚੋਣਾਂ ਦੇ ਅੰਤ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੋਵੇ,ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਭੇਜੇ ਗਏ ਸੱਦੇ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਲੋਕ ਸਭਾ ਚੋਣਾਂ 2024 (Commission Lok Sabha Elections 2024) ਨੂੰ ਲੈ ਕੇ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕਰੇਗਾ,ਪਿਛਲੀਆਂ ਲੋਕ ਸਭਾ ਚੋਣਾਂ ਤੱਕ ਡਿਪਟੀ ਚੋਣ ਕਮਿਸ਼ਨਰ (Deputy Election Commissioner) ਹਰ ਪੜਾਅ ਦੀ ਵੋਟਿੰਗ (Voting) ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਸਨ ਪਰ ਹੁਣ ਇਹ ਪ੍ਰਥਾ ਖ਼ਤਮ ਕਰ ਦਿੱਤੀ ਗਈ ਹੈ।
Related Posts
Latest News
.jpeg)