ਅਮਰੀਕਾ ਤੋਂ ਕੱਢੇ ਗਏ 12 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਐਤਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ
By Azad Soch
On
.jpeg)
New Delhi,24,FEb,2025,(Azad Soch News):- ਅਮਰੀਕਾ ਤੋਂ ਕੱਢੇ ਗਏ 12 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ ਐਤਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਿਆ, ਡੋਨਾਲਡ ਟਰੰਪ ਪ੍ਰਸ਼ਾਸਨ (Donald Trump Administration) ਦੀ ਕਾਰਵਾਈ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੇ ਫੈਸਲੇ ਤੋਂ ਬਾਅਦ ਇਹ ਚੌਥਾ ਜਹਾਜ਼ ਹੈ ਜੋ ਭਾਰਤੀਆਂ ਨੂੰ ਲੈ ਕੇ ਇੱਥੇ ਪਹੁੰਚਿਆ ਹੈ,16 ਫਰਵਰੀ ਨੂੰ 112 ਭਾਰਤੀਆਂ ਨੂੰ ਲੈ ਕੇ ਅਮਰੀਕਾ ਦਾ ਤੀਜਾ ਹਵਾਈ ਜਹਾਜ਼ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ (Amritsar International Airport) 'ਤੇ ਉਤਰਿਆ ਸੀ, ਜਿਸ ਵਿਚ ਪੰਜਾਬ ਦੇ 31 ਲੋਕ ਸਨ। ਇਸ ਤੋਂ ਇਲਾਵਾ ਹਰਿਆਣਾ, ਗੁਜਰਾਤ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਉੱਤਰਾਖੰਡ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਨਾਗਰਿਕ ਸ਼ਾਮਲ ਸਨ।
Latest News

05 May 2025 20:56:08
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ...