ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

New Delhi,18 March,2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ 'ਤੇ ਪੇਸ਼ ਹੋਣ ਵਾਲੇ ਸਨ ਪਰ ਹੁਣ ਖ਼ਬਰ ਆ ਰਹੀ ਹੈ ਕਿ ਈਡੀ (ED) ਦੇ ਇਸ ਸੰਮਨ 'ਤੇ ਵੀ ਅਰਵਿੰਦ ਕੇਜਰੀਵਾਲ ਪੇਸ਼ ਨਹੀਂ ਹੋਣਗੇ,ਈਡੀ (ED) ਨੇ ਦਿੱਲੀ ਜਲ ਬੋਰਡ ਮਾਮਲੇ (Delhi Jal Board Matters) ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਜ਼ਾ ਸੰਮਨ ਜਾਰੀ ਕੀਤਾ ਸੀ,ਇਸ ਸੰਮਨ ਦੇ ਅਨੁਸਾਰ ਸੀਐਮ ਕੇਜਰੀਵਾਲ ਨੇ ਅੱਜ ਪੁੱਛਗਿੱਛ ਲਈ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੂੰ 18 ਮਾਰਚ ਨੂੰ ਏਪੀਜੇ ਅਬਦੁਲ ਕਲਾਮ ਰੋਡ 'ਤੇ ਈਡੀ ਦਫ਼ਤਰ 'ਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਣ ਅਤੇ ਮਨੀ ਲਾਂਡਰਿੰਗ (Money Laundering) ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ,ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਕੀਤਾ ਗਿਆ ਇਹ ਦੂਜਾ ਮਾਮਲਾ ਹੈ,ਜਿਸ 'ਚ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ 55 ਸਾਲਾ ਰਾਸ਼ਟਰੀ ਕਨਵੀਨਰ ਨੂੰ ਤਲਬ ਕੀਤਾ ਗਿਆ ਹੈ।
Latest News
