ਨਾਨਕਮੱਤਾ ਗੁਰਦੁਆਰਾ ਸਾਹਿਬ ਜੀ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
Uttarakhand,28 March,2024,(Azad Soch News):- ਨਾਨਕਮੱਤਾ ਗੁਰਦੁਆਰਾ ਸਾਹਿਬ ਜੀ (Nanakmatta Gurdwara Sahib Ji) ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ (Car Service Chief Baba Tarsem Singh) ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ,ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ,ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ,ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ,ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ।
ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ,ਉੱਤਰਾਖੰਡ (Uttarakhand) ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਕਿ ਸਵੇਰੇ 6.15 ਤੋਂ 6.30 ਵਜੇ ਦੇ ਵਿਚਕਾਰ ਦੋ ਨਕਾਬਪੋਸ਼ ਬਦਮਾਸ਼ ਨਾਨਕਮੱਤਾ ਗੁਰਦੁਆਰਾ ਸਾਹਿਬ ਜੀ ਵਿੱਚ ਦਾਖਲ ਹੋਏ ਅਤੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰ ਦਿੱਤੀ,ਇਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ,ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ,ਇਸ ਦੌਰਾਨ ਹਸਪਤਾਲ ਵਿੱਚ ਤਰਸੇਮ ਸਿੰਘ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ,ਕਤਲ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਹੈ,ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ,ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ,ਇਸ ਦੇ ਨਾਲ ਹੀ ਹਮਲਾਵਰ ਦੀ ਭਾਲ ਲਈ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਪੁਲਿਸ ਹੈੱਡਕੁਆਰਟਰ ਬਣਾਏਗਾ ਐਸਆਈਟੀ (CCTV)
ਉੱਤਰਾਖੰਡ (Uttarakhand) ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਸਾਹਿਬ ਜੀ (Nanakmatta Gurdwara Sahib Ji) ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ (STF) ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ,ਪੁਲਿਸ ਹੈੱਡਕੁਆਰਟਰ (Police Headquarters) ਵੀ ਐਸਆਈਟੀ (CCTV) ਦਾ ਗਠਨ ਕਰੇਗਾ।