ਆਸਾਮ ਦੇ ਉੱਤਰੀ-ਮੱਧ ਹਿੱਸੇ ਵਿੱਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

Assam,13 OCT,2024,(Azad Soch News):- ਆਸਾਮ ਦੇ ਉੱਤਰੀ-ਮੱਧ ਹਿੱਸੇ ਵਿੱਚ ਐਤਵਾਰ ਸਵੇਰੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਰਾਜ ਦੇ ਉੱਤਰੀ ਮੱਧ ਹਿੱਸੇ ਵਿੱਚ ਲਗਭਗ 4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ (Bulletin) ਵਿੱਚ ਦਿੱਤੀ ਗਈ ਹੈ,ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਦੀ ਡੂੰਘਾਈ 'ਤੇ ਸੀ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (National Seismological Center) ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਬ੍ਰਹਮਪੁੱਤਰ ਦੇ ਉੱਤਰੀ ਕੰਢੇ 'ਤੇ ਉਦਾਲਗੁੜੀ ਜ਼ਿਲੇ 'ਚ ਸਵੇਰੇ 7.47 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਡੂੰਘਾ ਸੀ,ਭੂਚਾਲ (Earthquake) ਦਾ ਕੇਂਦਰ ਗੁਹਾਟੀ ਤੋਂ ਲਗਭਗ 105 ਕਿਲੋਮੀਟਰ ਉੱਤਰ ਵਿੱਚ ਅਤੇ ਅਸਾਮ-ਅਰੁਣਾਚਲ ਪ੍ਰਦੇਸ਼ ਸਰਹੱਦ ਨੇੜੇ ਤੇਜਪੁਰ ਤੋਂ 48 ਕਿਲੋਮੀਟਰ ਪੱਛਮ ਵਿੱਚ ਸਥਿਤ ਸੀ।
Latest News
