ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ

ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ

Chandigarh,12 DEC,2024,(Azad Soch News):- ਭਾਰਤੀ ਕਿਸਾਨ ਯੂਨੀਅਨ (Indian Farmers Union) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ (Chaudhry Rakesh Tikat) ਨੇ ਪ੍ਰੈਸ ਬਿਆਨ ’ਚ ਕਿਹਾ ਕਿ ਇਹ ਸਾਡੀ ਸਭ ਦੀ ਲੜਾਈ ਹੈ ਕਿਉਂਕਿ ਅਸੀਂ ਸਾਰੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ, ਕੇਂਦਰ ਸਰਕਾਰ ਨੇ ਐਮ.ਐਸ.ਪੀ (MSP) ਨੂੰ ਗਾਰੰਟੀ ਕਾਨੂੰਨ ਦਾ ਦਰਜਾ ਨਹੀਂ ਦਿੱਤਾ ਹੈ, ਦੇਸ਼ ਦਾ ਕਿਸਾਨ ਅੱਜ ਵੀ ਸਾਰਿਆਂ ਦੇ ਨਾਲ ਰੋਸ ਪ੍ਰਦਰਸ਼ਨ ਕਰ ਰਿਹਾ ਹੈ,ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਸਾਰੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੋਰੀ ਬਾਰਡਰ (Shambhu and Khanori Border)  'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ (Synukta Kisan Morcha) ਦੇ ਸਾਰੇ ਆਗੂ ਬਹੁਤ ਚਿੰਤਤ ਹਨ ਕਿਉਂਕਿ ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ। ਭਲਕੇ ਦੁਪਹਿਰ 1 ਵਜੇ SKM ਦੇ ਕੁਝ ਆਗੂ ਖਨੌਰੀ ਬਾਰਡਰ (Khanori Border) 'ਤੇ ਜਾਣਗੇ,ਜਿਨ੍ਹਾਂ ’ਚ ਮੇਰੇ ਸਮੇਤ ਹਰਿੰਦਰ ਸਿੰਘ ਲੱਖੋਵਾਲ, ਰਤਨਮਾਨ ਅਤੇ ਕਿਸਾਨ ਜੱਥੇਬੰਦੀਆਂ ਸ਼ਾਮਲ ਹੋਣਗੀਆਂ ।

Advertisement

Latest News

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਲੁਧਿਆਣਾ, 12 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ